Champions Trophy 2025 ਲਈ ਭਾਰਤੀ ਟੀਮ ਦਾ ਐਲਾਨ

ਮੁੰਬਈ : ਪਾਕਿਸਤਾਨ ਅਤੇ ਦੁਬਈ ‘ਚ ਅਗਲੇ ਮਹੀਨੇ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਕਪਤਾਨ ਰੋਹਿਤ ਸ਼ਰਮਾ ਤੇ ਮੁੱਖ ਚੋਣਕਾਰ ਅਜੀਤ ਅਗਰਕਰ ਮੁੰਬਈ ‘ਚ ਪ੍ਰੈੱਸ ਕਾਨਫਰੰਸ ਕਰ ਕੇ 15 ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਨੇ ਚੈਂਪੀਅਨਜ਼ ਟਰਾਫੀ ਖੇਡਣ ਲਈ ਆਪਣੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਆਈਸੀਸੀ ਨੇ ਫੈਸਲਾ ਕੀਤਾ ਸੀ ਕਿ ਇਹ ਟੂਰਨਾਮੈਂਟ ਹਾਈਬ੍ਰਿਡ ਮਾਡਲ ‘ਚ ਖੇਡਿਆ ਜਾਵੇਗਾ।

Champions Trophy 2025 ਲਈ 15 ਖਿਡਾਰੀਆਂ ਦੇ ਨਾਂ
ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼ੁਭਮਨ ਗਿੱਲ (ਉਪ ਕਪਤਾਨ), ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ, ਰਵਿੰਦਰ ਜਡੇਜਾ।

Leave a Reply

Your email address will not be published. Required fields are marked *