‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ, ਸੁਖਬੀਰ ਬਾਦਲ ਨੂੰ ਦੱਸਿਆ ਭਗੌੜਾ

ਅੰਮ੍ਰਿਤਸਰ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ (Akali Dal Waris Punjab De) ਦੇ ਮੁਖੀ ਭਾਈ ਤਰਸੇਮ ਸਿੰਘ (Bhai Tarsem Singh) ਨੇ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਅਰਦਾਸ ਕੀਤੀ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ (Sukhbir Singh Badal) ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਸੂਰਤ ‘ਚ ਅਕਾਲੀ ਨਹੀਂ, ਭਗੌੜਾ ਹੈ ਜੋ ਕਿ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਾਂ ਦੀ ਘੋਰ ਉਲੰਘਣਾ ਕਰ ਰਿਹਾ ਹੈ।

ਪਾਰਟੀ ਦੀ ਚੜ੍ਹਦੀਕਲਾ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਥਾਂ ਗੁਲਜ਼ਾਰ ਸਿੰਘ ਦੀ ਅਗਵਾਈ ਹੇਠ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਬਰਬਾਦ ਕਰਨ ਵਾਲੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਏ ਫਖਰ-ਏ-ਕੌਮ ਕਿਸੇ ਵੀ ਕੀਮਤ ‘ਤੇ ਮੁੱੜ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਭਰਤੀ ਪ੍ਰਕਿਰਿਆ ਵੀ 20 ਜਨਵਰੀ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *