ਕੋਲਕਾਤਾ- ਕੋਲਕਾਤਾ ਦੇ ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇਕ ਮਹਿਲਾ ਸਿਖਿਆਰਥੀ ਡਾਕਟਰ ਦੇ ਕਤਲ ਅਤੇ ਜਬਰ-ਜ਼ਿਨਾਹ ਦੇ ਦੋਸ਼ੀ ਪਾਏ ਗਏ ਸੰਜੇ ਰਾਏ ਨੂੰ ਪੱਛਮੀ ਬੰਗਾਲ ਵਿਚ ਸਿਆਲਦਾਹ ਦੀ ਇਕ ਸੈਸ਼ਨ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੰਜੇ ਨੂੰ ਮਰਦੇ ਦਮ ਤੱਕ ਉਮਰ ਕੈਦ ਦਿੱਤੀ ਗਈ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਨੂੰ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਨੂੰ ਦੁਰਲੱਭ ਮਾਮਲਾ ਦੱਸਦੇ ਹੋਏ ਸੀ. ਬੀ. ਆਈ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਕਿਹਾ ਕਿ ਇਹ ਅਜਿਹਾ ਮਾਮਲਾ ਨਹੀਂ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਪੀੜਤ ਡਾਕਟਰ ਦੇ ਪਰਿਵਾਰ ਨੂੰ 17 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਹੁਕਮ ਵੀ ਦਿੱਤਾ ਹੈ। ਪੀੜਤ ਸਿਖਿਆਰਥੀ ਪੋਸਟ ਗ੍ਰੈਜੂਏਟ ਦੂਜੇ ਸਾਲ ਦੀ ਵਿਦਿਆਰਥਣ ਸੀ ਅਤੇ ਹਸਪਤਾਲ ਵਿਚ ਸਿਖਿਆਰਥੀ ਰੈਜ਼ੀਡੈਂਟ ਡਾਕਟਰ ਵਜੋਂ ਕੰਮ ਕਰ ਰਹੀ ਸੀ।
ਕੋਲਕਾਤਾ ਜਬਰ-ਜ਼ਿਨਾਹ ਮਾਮਲਾ; ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ
