ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਲੈਂਦੇ ਹੋਏ 24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਟਲ ਗਈ ਹੈ।
ਹਾਈਕੋਰਟ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ 30 ਜਨਵਰੀ, 2025 ਤੱਕ ਰਹੇਗਾ ਅਤੇ ਅਦਾਲਤ ਨੇ 29 ਜਨਵਰੀ ਤੋਂ ਬਾਅਦ ਹੀ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 24 ਜਨਵਰੀ ਵਾਲੀ ਨੋਟੀਫਿਕੇਸ਼ਨ ਰੱਦ ਕਰ ਦਿੱਤੀ ਹੈ। ਹੁਣ ਨਵੇਂ ਸਿਰੇ ਤੋਂ ਨੋਟੀਫਿਕੇਸ਼ਨ ਤੋਂ ਬਾਅਦ ਹੀ ਚੋਣਾਂ ਹੋਣਗੀਆਂ।
ਦੱਸਣਯੋਗ ਹੈ ਕਿ ਪਹਿਲਾਂ ਚੰਡੀਗੜ੍ਹ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਹੋਣੀਆਂ ਸਨ ਅਤੇ ਅੱਜ ਨਵੇਂ ਮੇਅਰ, ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ।