ਬਠਿੰਡਾ : ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ‘ਚ ਕਿਸਾਨਾਂ ਤੇ ਪੁਲਿਸ ਵਿਚਕਾਰ ਉਸ ਸਮੇਂ ਝੜਪ ਹੋ ਗਈ, ਜਦੋਂ ਪ੍ਰਸ਼ਾਸਨਿਕ ਅਧਿਕਾਰੀ ਜ਼ਮੀਨ ਦੀ ਮੁਰੱਬੇਬੰਦੀ ਲਈ ਨਿਸ਼ਾਨਦੇਹੀ ਕਰਨ ਆਏ ਸਨ। ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਿਰੋਧ ਕਰਦਿਆਂ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਬੰਦੀ ਬਣਾ ਲਿਆ। ਪੁਲਿਸ ਨੇ ਬੰਦੀ ਬਣਾਏ ਗਏ ਮੁਲਾਜ਼ਮਾਂ ਨੂੰ ਛੁਡਵਾਉਣ ਲਈ ਲਾਠੀਚਾਰਜ ਕਰ ਕੇ ਕਿਸਾਨਾਂ ਨੂੰ ਖਦੇੜ ਦਿੱਤਾ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਦਰਮਿਆਨ ਕਾਫ਼ੀ ਖਿੱਚ-ਧੂਹ ਵੀ ਹੋਈ। ਹਾਲਾਂਕਿ ਇਸ ਲਾਠੀਚਾਰਜ ‘ਚ ਕਿਸੇ ਵੀ ਧਿਰ ਦਾ ਕੋਈ ਨੁਕਸਾਨ ਨਹੀਂ ਹੋਇਆ। ਇਸ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਨੇ ਜ਼ਮੀਨ ਦੀ ਨਿਸ਼ਾਨਦੇਹੀ ਦਾ ਕੰਮ ਬੰਦ ਕਰ ਦਿੱਤਾ ਤੇ ਦੂਜੇ ਪਾਸੇ ਕਿਸਾਨਾਂ ਨੇ 30 ਜਨਵਰੀ ਤਕ ਪਿੰਡ ਵਿਚ ਧਰਨਾ ਦੇਣ ਦਾ ਐਲਾਨ ਕਰ ਦਿੱਤਾ।
ਵੱਡੀ ਖ਼ਬਰ : ਜ਼ਮੀਨ ਦੀ ਨਿਸ਼ਾਨਦੇਹੀ ਤੇ ਮੁਰੱਬੇਬੰਦੀ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ, ਬੰਦੀ ਬਣਾਏ ਪਟਵਾਰੀ ਤੇ ਕਾਨੂੰਗੋ ਪੁਲਿਸ ਨੇ ਛੁਡਵਾਏ
