ਬਟਾਲਾ : ਪੰਜਾਬ ਅੰਦਰ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ ਅਤੇ ਸੂਬਾ ਮੁੜ ਅੱਤਵਾਦ ਦੀ ਅੱਗ ਵਿੱਚ ਲਪਟਦਾ ਜਾ ਰਿਹਾ ਹੈ, ਪਰ ਸੂਬੇ ਦਾ ਮੁੱਖ ਮੰਤਰੀ ਲੋਕਾਂ ਦੀ ਪ੍ਰਵਾਹ ਛਡ ਕੇ ਦਿੱਲੀ ਚੋਣਾਂ ਵਿੱਚ ਰੁੱਝਿਆ ਹੋਇਆ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਜੈੰਤੀਪੁਰ ਚ ਐਡਵੋਕੇਟ ਅਮਨਦੀਪ ਜੈਂਤੀਪੁਰ ਦੇ ਘਰ ਪਿਛਲੇ ਦਿਨੀ ਹੋਏ ਗਰਨੇਡ ਹਮਲੇ ਦੇ ਸਬੰਧ ਚ ਪਰਿਵਾਰ ਦਾ ਹਾਲ ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ,ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੁਲਦੀਪ ਸਿੰਘ ਕਾਹਲੋ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਬਾਜਵਾ ਨੇ ਕਿਹਾ ਕਿ ਪੰਜਾਬ ਮੁੜ ਅਤਵਾਦ ਵੱਲ ਵਧ ਰਿਹਾ ਹੈ ਅਤੇ ਸੂਬੇ ਦੀ ਸ਼ਾਂਤੀ ਬਿਲਕੁਲ ਭੰਗ ਹੋ ਚੁੱਕੀ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਦੀ ਸੁਰੱਖਿਆ ਦੀ ਜਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਦੀ ਹੁੰਦੀ ਹੈ। ਪਰ ਜਿਸ ਤਰ੍ਹਾਂ ਹਾਲਾਤ ਬਣ ਰਹੇ ਹਨ ਉਸ ਨਾਲ ਸੂਬੇ ਦੇ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੁੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 1978 ਤੋਂ ਲੈ ਕੇ 1992 ਤੱਕ ਪੰਜਾਬ ਨੇ ਅੱਤਵਾਦਾ ਲੰਬਾ ਦੌਰ ਹੰਡਾਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸੂਬੇ ਅੰਤਰ ਗੈਂਗਸਟਰ ਪੂਰੀ ਤਰ੍ਹਾਂ ਪੈਰ ਪਸਾਰ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਵਪਾਰੀ ਅਤੇ ਆਮ ਨਾਗਰਿਕ ਦਹਿਸ਼ਤ ਦੇ ਮਾਹੌਲ ਚ ਜੀਅ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਤੌਰ ਤੇ ਕੋਈ ਵੀ ਫੈਸਲਾ ਨਹੀਂ ਲੈ ਸਕਦਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਭਰਿਸ਼ਟਾਚਾਰ ਅੱਗੇ ਨਾਲੋਂ ਦੂਣਾ ਹੋ ਚੁੱਕਾ ਹੈ ਅਤੇ ਲੋਕ ਸੂਬੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਹੋ ਚੁੱਕੇ ਹਨ। ਇਸ ਮੌਕੇ ਸਰਪੰਚ ਸੰਦੀਪ ਜੈਂਤੀਪੁਰ, ਕੌਂਸਲਰ ਹਰਿੰਦਰ ਸਿੰਘ, ਸਵਰਨ ਮੁੜ ਸਾਬਕਾ ਪ੍ਰਧਾਨ ਸ਼ਹਿਰੀ ਕਾਂਗਰਸ ਬਟਾਲਾ, ਜੀਐਮ ਗੁਰਪ੍ਰੀਤ ਸਿੰਘ ਗੋਪੀ ਉਪਲ ਆਦਿ ਸਮੇਤ ਵੱਡੀ ਗਿਣਤੀ ਚ ਕਾਂਗਰਸੀ ਹਾਜ਼ਰ ਸਨ।