ਨਵੀਂ ਦਿੱਲੀ,ਦਿੱਲੀ ਦੀ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਵਿਚ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਪਹਿਲਾਂ ਅੱਜ ਫੈਸਲਾ ਸੁਣਾਇਆ ਜਾਣਾ ਸੀ, ਪਰ ਇਸਤਗਾਸਾ ਧਿਰ ਵੱਲੋਂ ਕੁਝ ਨੁਕਤਿਆਂ ’ਤੇ ਬਹਿਸ ਲਈ ਸਮਾਂ ਮੰਗੇ ਜਾਣ ਮਗਰੋਂ ਕੋਰਟ ਨੇ ਫੈਸਲਾ 31 ਜਨਵਰੀ ਤੱਕ ਮੁਲਤਵੀ ਕਰ ਦਿੱਤਾ। ਇਹ ਕੇਸ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿਚ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਕਥਿਤ ਹੱਤਿਆ ਨਾਲ ਜੁੜਿਆ ਹੈ। ਇਸ ਤੋਂ ਪਹਿਲਾਂ ਕੋਰਟ ਨੇ ਦੋਵਾਂ ਧਿਰਾਂ ਦੀ ਅੰਤਿਮ ਜਿਰ੍ਹਾ ਸੁਣਨ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ। ਸ਼ੁਰੂਆਤ ਵਿਚ ਪੰਜਾਬੀ ਬਾਗ ਪੁਲੀਸ ਥਾਣੇ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਸੀ।
Related Posts
ਵੱਡੀ ਖ਼ਬਰ : ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ – ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ…
ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਲਈ ਕਿਹਾ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿਚ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਦੇ ਬਲਾਤਕਾਰ…
ਬੰਗਾਲ ਸਰਕਾਰ ਨੂੰ ਵੱਡਾ ਝਟਕਾ, ਕੋਲਕਾਤਾ ਹਾਈਕੋਰਟ ਨੇ ਚੋਣਾਂ ਬਾਅਦ ਹਿੰਸਾ ‘ਤੇ ਸੀਬੀਆਈ ਜਾਂਚ ਦਾ ਦਿੱਤਾ ਨਿਰਦੇਸ਼
ਕੋਲਕਾਤਾ,19 ਅਗਸਤ (ਦਲਜੀਤ ਸਿੰਘ)- ਪੱਛਮੀ ਬੰਗਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਕੋਲਕਾਤਾ ਹਾਈ ਕੋਰਟ ਨੇ ਚੋਣਾਂ ਤੋਂ ਬਾਅਦ ਹੋਈ ਹਿੰਸਾ…