CM ਮਾਨ ਨੇ ਡਾਕਟਰਾਂ ਤੇ ਅਧਿਆਪਕਾਂ ਨੂੰ ਕੀਤਾ ਖੁਸ਼ ! ਤਰੱਕੀ ਨੂੰ ਹਰੀ ਝੰਡੀ ਤੇ ਵਧਾਇਆ DA

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੇਂ ਸਾਲ ਦੇ ਪਹਿਲੇ ਮਹੀਨੇ ਸਿਹਤ ਤੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਤੋਹਫ਼ਾ ਦਿੱਤਾ ਹੈ। ਡਾਕਟਰਾਂ ਦੀ ਤਰੱਕੀ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ
ਸਿਹਤ ਵਿਭਾਗ ਦੇ ਮੈਡੀਕਲ ਅਫਸਰਾਂ ਲਈ ਮੋਡੀਫਾਈਡ ਐਸ਼ੋਰਡ ਕਰੀਅਰ ਪ੍ਰੋਗਰੇਸ਼ਨ ਸਕੀਮ (MACP ਸਕੀਮ) ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਮੈਡੀਕਲ ਅਫ਼ਸਰਾਂ ਨੂੰ ਉਨ੍ਹਾਂ ਦੇ ਸੇਵਾ ਕਾਲ ਦੌਰਾਨ ਤਨਖ਼ਾਹ ਵਿੱਚ ਵਾਧਾ ਕੀਤਾ ਜਾਵੇਗਾ।

ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਪਾਬੰਦੀ ਲਗਾ ਦਿੱਤੀ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡਾਕਟਰਾਂ ਦੀ ਇਹ ਮੰਗ ਪੂਰੀ ਕਰ ਦਿੱਤੀ ਹੈ।

ਡਾਕਟਰਾਂ ਨੂੰ 56,100 ਰੁਪਏ ਪ੍ਰਤੀ ਮਹੀਨਾ, 5 ਸਾਲ ਦੀ ਸੇਵਾ ਤੋਂ ਬਾਅਦ 67,400 ਰੁਪਏ ਪ੍ਰਤੀ ਮਹੀਨਾ, 10 ਸਾਲ ਦੀ ਸੇਵਾ ਤੋਂ ਬਾਅਦ 83,600 ਰੁਪਏ ਪ੍ਰਤੀ ਮਹੀਨਾ ਅਤੇ 15 ਸਾਲ ਦੀ ਸੇਵਾ ਤੋਂ ਬਾਅਦ 1,22,800 ਰੁਪਏ ਪ੍ਰਤੀ ਮਹੀਨਾ ਐਂਟਰੀ ਤਨਖਾਹ ਦਿੱਤੀ ਜਾਵੇਗੀ।

ਇਹ ਸਕੀਮ ਉਨ੍ਹਾਂ ਅਧਿਕਾਰੀਆਂ ‘ਤੇ ਲਾਗੂ ਹੋਵੇਗੀ ਜੋ 17.07.2020 ਤੋਂ ਪਹਿਲਾਂ ਨਿਯੁਕਤ ਕੀਤੇ ਗਏ ਸਨ ਅਤੇ ਪੰਜਾਬ ਸਿਵਲ ਸਰਵਿਸਿਜ਼ (ਸੋਧਿਆ ਤਨਖਾਹ) ਨਿਯਮ, 2021 ਦੇ ਅਨੁਸਾਰ ਤਨਖਾਹ ਲੈ ਰਹੇ ਸਨ।

Leave a Reply

Your email address will not be published. Required fields are marked *