ਪਿੰਡ ਜਿਉਂਦ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦਾ ਮਾਮਲਾ : ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਸਮੇਤ 40 ਕਿਸਾਨਾਂ ਵਿਰੁੱਧ ਪਰਚਾ ਦਰਜ

ਬਠਿੰਡਾ : ਜ਼ਿਲ੍ਹੇ ਪਿੰਡ ਜਿਉਂਦ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਏ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਸਮੇਤ ਲਗਪਗ 40 ਅਣਪਛਾਤੇ ਕਿਸਾਨਾਂ ਵਿਰੁੱਧ ਇਰਾਦਾ ਕਤਲ ਅਤੇ ਅਗਵਾ ਦੇ ਕੇਸ ਦਰਜ ਕੀਤੇ ਗਏ ਹਨ। ਪੁਲਿਸ ਨੇ ਥਾਣਾ ਸਦਰ ਰਾਮਪੁਰਾ ਵਿਚ ਦਰਜ ਪਹਿਲੇ ਕੇਸ ਵਿਚ ਇਰਾਦਾ ਕਤਲ ਦੀ ਧਾਰਾ ਲਾਈ ਗਈ, ਜਦੋਂ ਕਿ ਦੂਜਾ ਕੇਸ ਅਗਵਾ ਕਰਨ ਦਾ ਦਰਜ ਕੀਤਾ ਗਿਆ ਹੈ। ਇੱਥੋਂ ਦੇ ਕਿਸਾਨ ਪਿੰਡ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਈ ਟੀਮ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਕਿਸਾਨਾਂ ਨੇ ਮਾਲ ਵਿਭਾਗ ਦੇ ਕਈ ਅਧਿਕਾਰੀਆਂ ਨੂੰ ਬੰਧਕ ਬਣਾ ਲਿਆ ਸੀ ਜਦੋਂ ਪੁਲਿਸ ਉਨ੍ਹਾਂ ਨੂੰ ਛੁਡਵਾ ਰਹੀ ਤਾਂ ਦੋਵਾਂ ਧਿਰਾਂ ਵਿਚ ਝੜਪ ਹੋ ਗਈ ਸੀ। ਇਸ ਝੜਪ ਤੋਂ ਪਹਿਲਾਂ ਕਿਸਾਨਾਂ ਨੇ ਇਲਾਕੇ ਦੀ ਨਿਸ਼ਾਨਦੇਹੀ ਕਰਨ ਲਈ ਇੱਥੇ ਆਏ ਪਟਵਾਰੀਆਂ ਨੂੰ ਬੰਧਕ ਬਣਾ ਲਿਆ ਸੀ। ਉਨ੍ਹਾਂ ਨੂੰ ਛੁਡਵਾਉਣ ਲਈ ਪਹੁੰਚੀ ਪੁਲਿਸ ਫੋਰਸ ਦੀ ਕਿਸਾਨਾਂ ਨਾਲ ਝੜਪ ਹੋ ਗਈ। ਇਸ ਝੜਪ ਵਿਚ ਡੀਐੱਸਪੀ ਰਾਹੁਲ ਭਾਰਦਵਾਜ ਦੀ ਬਾਂਹ ਟੁੱਟ ਗਈ ਜਦੋਂ ਕਿ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਦੇ ਵੀ ਸੱਟਾਂ ਲੱਗੀਆਂ ਸਨ

ਇਸ ਤੋਂ ਬਾਅਦ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਲਗਭਗ 40 ਹੋਰ ਅਣਪਛਾਤੇ ਕਿਸਾਨਾਂ ਵਿਰੁੱਧ ਦੋ ਕੇਸ ਦਰਜ ਕੀਤੇ ਹਨ। ਪਹਿਲਾ ਕੇਸ ਪੁਲਿਸ ਉਪਰ ਕਾਤਲਾਨਾ ਹਮਲਾ ਕਰਨ ਦਾ ਦਰਜ੍ ਕੀਤਾ ਗਿਆ ਜਦੋਂ ਕਿ ਦੂਜਾ ਕੇਸ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਅਗਵਾ ਕਰਨ ਦਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤਕ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਦੂਜੇ ਪਾਸੇ ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਵਿੱਚ ਨਿਸ਼ਾਨਦੇਹੀ ਦਾ ਕੰਮ ਇਕ ਵਾਰ ਲਈ ਬੰਦ ਕਰ ਦਿੱਤਾ ਗਿਆ ਸੀ। ਕਿਸਾਨਾਂ ਨੇ 30 ਜਨਵਰੀ ਤਕ ਪਿੰਡ ਵਿੱਚ ਪੱਕਾ ਧਰਨਾ ਲਗਾਇਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਰੋਧ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਉਨ੍ਹਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਨਹੀਂ ਦਿੱਤੇ ਜਾਂਦੇ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਸੀ ਕਿ ਪਿੰਡ ਜਿਉਂਦ ਦੇ ਗਰੀਬ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਨਹੀਂ ਮਿਲ ਜਾਂਦੇ ਉਦੋਂ ਤਕ ਸੰਘਰਸ਼ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪ੍ਰਸ਼ਾਸ਼ਨਿਕ ਅਧਿਕਾਰੀ ਬਠਿੰਡਾ ਦੇ ਪਿੰਡ ਜਿਉਂਦ ਵਿਖੇ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਪਹੁੰਚੇ ਸਨ। ਕਿਸਾਨਾਂ ਨੇ ਇਸਦਾ ਵਿਰੋਧ ਕੀਤਾ ਅਤੇ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਬੰਦੀ ਉਨ੍ਹਾਂ ਦਾਬਣਾ ਲਿਆ। ਪੁਲਿਸ ਨੇ ਉਨ੍ਹਾਂ ਨੂੰ ਭਜਾਉਣ ਲਈ ਲਾਠੀਚਾਰਜ ਕੀਤਾ। ਜਵਾਬ ਵਿਚ ਕਿਸਾਨਾਂ ਨੇ ਪੁਲਿਸ ‘ਤੇ ਵੀ ਲਾਠੀਆਂ ਵਰ੍ਹਾਈਆਂ। ਇਸ ਲਾਠੀਚਾਰਜ ਵਿੱਚ ਡੀਐਸਪੀ ਰਾਹੁਲ ਭਾਰਦਵਾਜ ਵੀ ਜ਼ਖਮੀ ਹੋ ਗਏ।

Leave a Reply

Your email address will not be published. Required fields are marked *