ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ 28 ਜਨਵਰੀ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ ਪਰ ਸਮਝਿਆ ਜਾਂਦਾ ਹੈ ਕਿ ਇਸ ਇਕੱਤਰਤਾ ਵਿਚ ਅਕਾਲੀ ਦਲ ਦੀ ਭਰਤੀ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਸਿੰਘ ਸਾਹਿਬਾਨ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 28 ਜਨਵਰੀ ਨੂੰ ਬੁਲਾਈ ਇਕੱਤਰਤਾ
