ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਆਪਣੇ ਸਿਖਰਾਂ ‘ਤੇ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੱਤਾ ਵਿੱਚ ਵਾਪਸੀ ਲਈ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਇਸ ਸੰਦਰਭ ਵਿੱਚ ‘ਆਪ’ ਕਨਵੀਨਰ ਨੇ ਵੀਰਵਾਰ ਨੂੰ ਇੱਕ ਵੀਡੀਓ ਸੰਦੇਸ਼ ਰਾਹੀਂ ਅਗਲੇ 5 ਸਾਲਾਂ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਅਤੇ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ ਹੈ।
‘ਆਪ’ ਕਨਵੀਨਰ ਨੇ ਕਿਹਾ, ‘ਅਸੀਂ ਪਿਛਲੇ 10 ਸਾਲਾਂ ‘ਚ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ‘ਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਬਹੁਤ ਕੰਮ ਕੀਤੇ ਹਨ ਪਰ ਬੱਚੇ ਪੜ੍ਹ ਕੇ ਘਰ ਬੈਠੇ ਹਨ, ਇਹ ਗੱਲ ਮੈਨੂੰ ਬਹੁਤ ਪਰੇਸ਼ਾਨ ਕਰਦੀ ਹੈ