ਲੁਧਿਆਣਾ : ਲੁਧਿਆਣਾ ਦੇ ਕ੍ਰਾਈਮ ਬ੍ਰਾਂਚ 2 ਦੀ ਟੀਮ ਨੇ ਨਜਾਇਜ਼ ਸ਼ਰਾਬ ਦੀਆਂ 55 ਪੇਟੀਆਂ ਸਮੇਤ ਪਿੰਡ ਕੂਮਕਲਾਂ ਦੇ ਵਾਸੀ ਤੇਜਵੀਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ। ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਟੀ ਪੁਆਇੰਟ ਪਿੰਡ ਲੱਖੋਵਾਲ ਮੌਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਤੇਜਵੀਰ ਸਿੰਘ ਆਪਣੀ ਗੱਡੀ ਓਪਟਰਾ ਵਿੱਚ ਵੱਖ-ਵੱਖ ਸੂਬਿਆਂ ਤੋਂ ਨਜਾਇਜ਼ ਸ਼ਰਾਬ ਰੱਖ ਕੇ ਲਿਆਇਆ ਹੈ । ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜਮ ਸ਼ਰਾਬ ਵੇਚਣ ਲਈ ਦਾਣਾ ਮੰਡੀ ਲੱਖੋਵਾਲ ਦੇ ਸ਼ੈਡ ਹੇਠਾ ਮੌਜੂਦ ਹੈ । ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਕਾਰ ਸਵਾਰ ਮੁਲਜ਼ਮ ਤੇਜਵੀਰ ਸਿੰਘ ਨੂੰ ਹਿਰਾਸਤ ਵਿੱਚ ਲਿਆ । ਪੁਲਿਸ ਨੇ ਮੁਲਜ਼ਮ ਦੀ ਗੱਡੀ ਅਤੇ 55 ਪੇਟੀਆਂ ਸ਼ਰਾਬ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
Related Posts
ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਐਸਏਐਸ ਨਗਰ, 15 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ…
ਬੀ. ਐੱਸ. ਐੱਫ. ਨੇ ਰਾਜਾਤਾਲ ਦੇ ਇਲਾਕੇ ’ਚ ਫਿਰ ਫੜਿਆ ਡਰੋਨ
ਅੰਮ੍ਰਿਤਸਰ-ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਸਰਹੱਦੀ ਪੇਂਡੂ ਖੇਤਰਾਂ ਵਿਚ ਵੀ ਸੰਘਣੀ ਧੁੰਦ ਪੈ ਰਹੀ ਹੈ ਅਤੇ ਤਾਪਮਾਨ ਵੀ ਤਿੰਨ ਤੋਂ ਚਾਰ…
ਫ਼ੌਜਾ ਸਿੰਘ ਸਰਾਰੀ ਦੇ ਅਸਤੀਫ਼ੇ ‘ਤੇ ਪੰਜਾਬ BJP ਪ੍ਰਧਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਲੁਧਿਆਣਾ- ਫ਼ੌਜਾ ਸਿੰਘ ਸਰਾਰੀ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ੇ ਦਿੱਤੇ ਜਾਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ…