ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ। ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਤਾਇਨਾਤ ਸੀ। ਇਹ ਨੌਜਵਾਨ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿੱਚ ਸੇਵਾਵਾਂ ਨਿਭਾਅ ਰਿਹਾ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ।
ਗੋਲੀ ਲੱਗਣ ਨਾਲ ਇਹ ਨੌਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਿਆ । ਇਸ ਅਗਨੀਵੀਰ ਦੇ ਸ਼ਹੀਦ ਹੋਣ ਦੀ ਖਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਨੌਜਵਾਨ ਆਪਣੇ ਪਿੱਛੇ ਇਕ ਭਰਾ ਤੇ ਮਾਤਾ-ਪਿਤਾ ਨੂੰ ਛੱਡ ਗਿਆ।