ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ‘ਚ ਹੋ ਰਹੀ ਦੇਰੀ ‘ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ। ਸੱਚ ਨੂੰ ਕੋਈ ਰੋਕ ਨਹੀਂ ਸਕਦਾ। ਬਾਬਾ ਕਿਰਪਾ ਕਰੇਗਾ। ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ।
‘ਪੰਜਾਬ 95’ ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਨਵੀਂ ਪੋਸਟ, ਸ਼ਰੇਆਮ ਆਖੀ ਇਹ ਗੱਲ
