ਨਵੀਂ ਦਿੱਲੀ : ਭਾਰਤੀ ਟੀਮ ਦੇ ਸਾਬਕਾ ਕਪਤਾਨ ਤੇ ਚੇਨਈ ਸੁਪਰ ਕਿੰਗਜ਼ ਟੀਮ ਦਾ ਹਿੱਸਾ ਮਹਿੰਦਰ ਸਿੰਘ ਧੋਨੀ ਨੇ ਆਈਪੀਐੱਲ ਦੇ ਅਗਲੇ ਸੀਜ਼ਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਾਲ 2020 ਵਿਚ ਕ੍ਰਿਕਟ ਨੂੰ ਅਲਵਿਦਾ ਕਹਿਣ ਤੋਂ ਬਾਅਦ ਧੋਨੀ ਸਿਰਫ਼ ਆਈਪੀਐੱਲ ਵਿਚ ਹੀ ਖੇਡਦਾ ਹੈ। ਧੋਨੀ ਨੇ ਦੁਨੀਆ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ ਹੈ।
MS ਧੋਨੀ ਨੇ ਰਾਂਚੀ ਦੇ ਇਸ ਮੰਦਰ ਦੇ ਕੀਤੇ ਦਰਸ਼ਨ
