ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢਿਆ ਜਾ ਰਿਹਾ ਹੈ। ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਜਲਿਆਵਾਲਾ ਬਾਗ, ਲੱਕੜ ਮੰਡੀ, ਅਜੀਤ ਨਗਰ ਮਾਰਕੀਟ, ਸੁਲਤਾਨ ਵਿੰਡ ਗੇਟ, ਸੁਲਤਾਨਵਿੰਡ ਰੋਡ, ਸ਼ਹੀਦ ਊਧਮ ਸਿੰਘ ਨਗਰ, ਤਰਨ ਤਰਨ ਰੋਡ, ਚਾਟੀ ਵਿੰਡ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਵਿਖੇ ਸੰਪੰਨ ਹੋਵੇਗਾ।ਨਗਰ ਕੀਰਤਨ ਵਿੱਚ ਸੰਗਤਾਂ ਦਾ ਠਾਠਾ ਮਾਰਦਾ ਹੜ ਸ਼ਾਮਿਲ ਹੋਇਆ ਹੈ। ਨਗਰ ਕੀਰਤਨ ਵਿੱਚ ਸ਼ਬਦ ਚੌਂਕੀ ਜਥੇ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ, ਸਕੂਲੀ ਬੱਚੇ, ਬੀਬੀਆਂ ਤੇ ਜਥੇ ਆਦਿ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ।
Related Posts
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ’ਚ ਦਾਖ਼ਲ
ਜਲੰਧਰ/ਸ੍ਰੀ ਆਨੰਦਪੁਰ ਸਾਹਿਬ, 22 ਸਤੰਬਰ (ਦਲਜੀਤ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ…
ਸਰਕਾਰੀ ਅਫ਼ਸਰਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
ਚੰਡੀਗੜ੍ਹ : ਪੰਜਾਬ ਵਿਚ ਕਈ ਅਫਸਰ ਸਤਿਕਾਰਯੋਗਾਂ ਨੂੰ ਸਨਮਾਨ ਨਹੀਂ ਦੇ ਰਹੇ ਹਨ। ਵਿਧਾਇਕਾਂ ਦੀਆਂ ਕਈ ਸ਼ਿਕਾਇਤਾਂ ਦੇ ਬਾਵਜੂਦ ਸਥਿਤੀ…
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਗ੍ਰਿਫ਼ਤਾਰ
ਬਠਿੰਡਾ, ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਨਕਸ਼ਾ ਨਵੀਸ (ਆਰਕੀਟੈਕਟ) ਹਨੀ…