ਅੰਮ੍ਰਿਤਸਰ, 22 ਸਤੰਬਰ (ਦਲਜੀਤ ਸਿੰਘ)- ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਵਿਖੇ ਵੀ ਨਤਮਸਤਕ ਹੋਏ।

ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਇਸ ਤੋਂ ਬਾਅਦ ਇਨ੍ਹਾਂ ਵਲੋਂ ਜਲ੍ਹਿਆਂਵਾਲਾ ਬਾਗ ਤੇ ਭਗਵਾਨ ਵਾਲਮੀਕੀ ਰਾਮ ਤੀਰਥ ਸਥਲ ਵਿਖੇ ਵੀ ਮੱਥਾ ਟੇਕਿਆ ਗਿਆ।