ਅੰਮ੍ਰਿਤਸਰ: ਗਣਤੰਤਰ ਦਿਵਸ ਦੇ ਦਿਨ ਅੰਮ੍ਰਿਤਸਰ ਵਿਚ ਇਕ ਵਿਅਕਤੀ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕੀਤੇ ਜਾਣ ਦੇ ਰੋਸ ਵਜੋਂ ਅੰਮ੍ਰਿਤਸਰ ਦੀਆਂ ਵੱਖ-ਵੱਖ ਜਥੇਬੰਦੀਆਂ, ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕਰਕੇ ਇਸ ਸਾਜਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਸ਼ਰਾਰਤੀ ਅਨਸਰਾਂ ਵਲੋਂ ਇਹ ਘਟਨਾ ਕੀਤੀ ਗਈ ਹੈ, ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜੇ ਜਾਣ ‘ਤੇ ਅੰਮ੍ਰਿਤਸਰ ‘ਚ ਤਣਾਅ,ਸੜਕਾਂ ‘ਤੇ ਉਤਰੇ ਲੋਕ; ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ
