Mahakumbh 2025: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਕੁੰਭ ‘ਚ ਕੀਤਾ ਇਸ਼ਨਾਨ, ਸੀਐੱਮ ਯੋਗੀ ਰਹੇ ਮੌਜੂਦ

ਪ੍ਰਯਾਗਰਾਜ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਮਹਾਕੁੰਭ ਵਿੱਚ ਪੁੱਜੇ ਅਤੇ ਸੰਗਮ ਵਿੱਚ ਇਸ਼ਨਾਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ।

ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਵੱਡੇ ਧਾਰਮਿਕ ਸਮਾਗਮ ਮਹਾਕੁੰਭ ‘ਚ ਹਿੱਸਾ ਲੈਣ ਲਈ ਸ਼ਰਧਾਲੂ ਤ੍ਰਿਵੇਣੀ ਸੰਗਮ ‘ਚ ਪਹੁੰਚਣ ਦਾ ਸਿਲਸਿਲਾ ਜਾਰੀ ਰੱਖਦੇ ਹਨ। ਉੱਤਰ ਪ੍ਰਦੇਸ਼ ਸੂਚਨਾ ਵਿਭਾਗ ਅਨੁਸਾਰ 26 ਜਨਵਰੀ 2025 ਤੱਕ 13.21 ਕਰੋੜ ਤੋਂ ਵੱਧ ਸ਼ਰਧਾਲੂ ਪਵਿੱਤਰ ਇਸ਼ਨਾਨ ਕਰ ਚੁੱਕੇ ਹਨ। ਇਹ ਅੰਕੜਾ ਲਗਾਤਾਰ ਤੇਜ਼ੀ ਨਾਲ ਵਧ ਰਿਹਾ ਹੈ।

Leave a Reply

Your email address will not be published. Required fields are marked *