ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ, ਡਾ: ਨਵਜੋਤ ਕੌਰ ਸਿੱਧੂ, ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪ੍ਰੈਸ ਕਾਨਫਰੰਸ ਕੀਤੀ | ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਉੱਚ ਸੁਰੱਖਿਆ ਵਿਚ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਹੋਣੀ ਨਿੰਦਣਯੋਗ ਹੈ। ਅਜਿਹਾ ਨਹੀਂ ਹੋਣਾ ਚਾਹੀਦਾ ਸੀ । ਵੜਿੰਗ ਨੇ ਕਿਹਾ ਕਿ ਆਪ’ ਸਰਕਾਰ ਤੋਂ ਲੈ ਕੇ ਪੁਲਿਸ ਤੱਕ ਸਭ ਇਸ ਲਈ ਜ਼ਿੰਮੇਵਾਰ ਹਨ। ਪਉੜੀ ਕਿਵੇਂ ਤੇ ਕਿਓਂ ਲਗੀ ਹੋਈ ਸੀ , ਇਹ ਜਾਂਚ ਦਾ ਵਿਸ਼ਾ ਹੈ। ਇਸ ਮਾਮਲੇ ਦੀ ਜਾਂਚ ਮੌਜੂਦਾ ਜੱਜ ਤੋਂ ਹੋਣੀ ਚਾਹੀਦੀ ਹੈ।
Related Posts
ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਯੂਥ ਵਿੰਗ ਦੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 9 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਨੂੰ ਇਸਤਰੀ ਯੂਥ ਵਿੰਗ ਦੀ ਪ੍ਰਧਾਨ ਅਤੇ…
ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ 29 ਨੂੰ
ਚੰਡੀਗੜ੍ਹ, 22 ਜੁਲਾਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ 29…
ਹਰਸਿਮਰਤ ਕੌਰ ਬਾਦਲ ਨਹੀਂ ਲੜਨਗੇ ਵਿਧਾਨਸਭਾ ਚੋਣਾਂ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 18 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਹਰਸਿਮਰਤ ਬਾਦਲ ਦੇ ਚੋਣਾਂ ਲੜਨ…