ਅੰਮ੍ਰਿਤਸਰ- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ’ਚ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ, ਜਿਨ੍ਹਾਂ ਨੇ ਧਰਮ ਤੇ ਦ੍ਰਿੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ’ਤੇ ਚਲਦੇ ਹੋਏ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਧਰਮ ਵਿੱਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤ ਨਤਮਸਤਕ
