ਜਲੰਧਰ : ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਹੋਏ ਜਾਰੀ ਹੋਏ ਹੁਕਮਨਾਮੇ ਦੀ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਉਲੰਘਣਾ ਕਰਕੇ ਸਿੱਖ ਕੌਮ ਦੀ ਸਰਵਉੱਚ ਤੇ ਪਵਿੱਤਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦਾ ਕਤਲ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐੱਸਜੀਪੀਸੀ ਦਾ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਸੋਮਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆ ਰਿਹਾ ਹੈ ਕਿ ਹੁਕਮਨਾਮੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਿੰਘ ਸਾਹਿਬਾਨ ’ਤੇ ਆਪਣਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 2 ਦਸੰਬਰ ਦੇ ਹੁਕਮਨਾਮਿਆਂ ਦੀ ਭਾਵਨਾ ਨੂੰ ਤੋੜ ਮਰੋੜ ਕੇ ਪੇਸ਼ ਕਰਵਾਉਣਾ ਚਾਹੁੰਦੇ ਹਨ। ਪੰਥ ਦੇ ਸਾਹਮਣੇ ਇਹ ਜੋ ਦੁਬਿਧਾ ਬਣੀ ਹੋਈ ਹੈ, ਉਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਵੱਡਾ ਯੋਗਦਾਨ ਹੈ।
ਹੁਕਮਨਾਮੇ ਦੀ ਉਲੰਘਣਾ ਕਰ ਕੇ ਸ੍ਰੀ ਅਕਾਲ ਤਖ਼ਤ ਦੇ ਸਿਧਾਂਤਾਂ ਦਾ ਕੀਤਾ ਜਾ ਰਿਹੈ ਕਤਲ : ਜਗੀਰ ਕੌਰ
