ਲੁਧਿਆਣਾ : ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ ‘ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਿਰੁੱਧ ਦਿੱਤੀ ਗਈ ਲੁਧਿਆਣਾ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਮਿਲਿਆ। ਸੰਵਿਧਾਨ ਬਚਾਓ ਅੰਦੋਲਨ ਦੇ ਸੱਦੇ ‘ਤੇ ਐਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਜਲੰਧਰ ਬਾਈਪਾਸ ਚੌਕ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਸੜਕੀ ਆਵਾਜਾਈ ਰੋਕੀ ਗਈ ਹੈ ਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
Ludhiana Bandh : ‘ਲੁਧਿਆਣਾ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਬੰਦ; ਪੇਪਰ ਪਾ ਕੇ ਘਰਾਂ ਨੂੰ ਪੈਦਲ ਪਰਤੇ ਵਿਦਿਆਰਥੀ
