ਪਟਿਆਲਾ : ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਵਾਰ ਵਾਰ ਹੋ ਰਹੀ ਉਲੰਘਣਾ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਜਦੋਂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਫੈਸਲਾ ਸੁਣਾਇਆ ਗਿਆ ਸੀ ਕਿ ਪੰਥਕ ਏਕਤਾ ਦੇ ਲਈ ਜ਼ੂਰਰੀ ਹੈ ਕਿ ਸਾਰੇ ਧੜੇ ਆਪਸੀ ਮਤਭੇਦ ਛੱਡਣ ਅਤੇ ਅਕਾਲੀ ਦਲ ਦੀ ਭਰਤੀ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪਰ ਬਾਦਲ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਆਪਣੀ ਹੀ ਭਰਤੀ ਕਮੇਟੀ ਬਣਾ ਲਈ ਅਤੇ ਭਰਤੀ ਸ਼ੁਰੂ ਕਰ ਦਿੱਤੀ। ਪਹਿਲਾਂ ਮਾਘੀ ਮੇਲੇ ਦੀ ਕਾਨਫਰੰਸ ਕਰਕੇ ਹੁਕਮਾ ਦੀ ਉਲੰਘਣਾ ਕੀਤੀ ਗਈ ਅਤੇ ਹੁਣ ਭਰਤੀ ਮੁਹਿੰਮ ਸ਼ੁਰੂ ਕਰਕੇ ਹੁਕਮਾਂ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਹੁਕਮਾਂ ਦੀ ਉਲੰਘਣਾ ’ਤੇ ਆਪਣਾ ਫੈਸਲਾ ਸੁਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉਚ ਸੰਸਥਾ ਹੈ ਅਤੇ ਉਥੇ ਸੁਣਾਏ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਵਾਰ ਵਾਰ ਹੋ ਰਹੀ ਉਲੰਘਣਾ ਦਾ ਨੋਟਿਸ ਲੈਣ ਜਥੇਦਾਰ ਸਾਹਿਬ: ਪ੍ਰੋ. ਚੰਦੂਮਾਜਰਾ
