ਅੰਮ੍ਰਿਤਸਰ – ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਮੂਰਤੀ ਦੇ ਅਪਮਾਨ ਨੂੰ ਲੈ ਕੇ ਸਿਆਸੀ ਸੰਗਰਾਮ ਜਾਰੀ ਹੈ। ਡਾ.ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜ ਦੇ ਮਾਮਲੇ ‘ਚ ਅੱਜ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਡਾ. ਅੰਬੇਡਕਰ ਦੀ ਮੂਰਤੀ ਨੂੰ ਨਮਨ ਕੀਤਾ ਗਿਆ। ਇਸ ਦੇ ਨਾਲ ਹੀ ਘਟਨਾ ਸਥਾਨ ਦਾ ਜਾਇਜ਼ਾ ਵੀ ਲਿਆ ਗਿਆ। ਇਸ ਘਟਨਾ ਦੀ ਮੰਤਰੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਜਾਇਜ਼ਾ ਲੈਣ ਪਹੁੰਚੇ ਕੇਂਦਰੀ ਰਾਜ ਮੰਤਰੀ ਤੋਂ ਬਾਅਦ ਲੱਗਦਾ ਹੈ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਵੀ ਜਾਂਚ ਸਬੰਧੀ ਕੋਈ ਆਦੇਸ਼ ਦਿੱਤੇ ਜਾ ਸਕਦੇ ਹਨ।
ਡਾ. ਅੰਬੇਡਕਰ ਦੀ ਮੂਰਤੀ ਦਾ ਮਾਮਲਾ ਭਖਿਆ, ਅੰਮ੍ਰਿਤਸਰ ਪਹੁੰਚੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ
