ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ’ਚ ਦਾਖ਼ਲ

baba/nawanpunjab.com

ਜਲੰਧਰ/ਸ੍ਰੀ ਆਨੰਦਪੁਰ ਸਾਹਿਬ, 22 ਸਤੰਬਰ (ਦਲਜੀਤ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਓਕਸ ਫੋਰਡ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ, ਜਿਸ ਦੇ ਚਲਦਿਆਂ ਕੱਲ੍ਹ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੇ ਬਾਅਦ ਤੁਰੰਤ ਜਲੰਧਰ ਵਿਖੇ ਓਕਸ ਫੋਰਡ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਸਬੰਧੀ ਡਾ. ਗੁਰਬੀਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *