ਪਟਿਆਲਾ : ਪਟਿਆਲਾ ਪੁਲਸ ਵੱਲੋਂ ਚੋਰੀ ਲੁੱਟਾਂ-ਖੋਹਾਂ ਕਰਨ ਵਾਲੇ ਅੰਤਰਰਾਜੀ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਇਕ ਪਿਸਤੌਲ .315 ਬੋਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਇਕ ਪਿਸਤੌਲ .32 ਬੋਰ ਸਮੇਤ ਪੰਜ ਜਿੰਦਾ ਰੋਂਦ ਬਰਾਮਦ ਹੋਏ ਹਨ। ਇਸ ਸਬੰਧੀ ਐੱਸ. ਐੱਸ. ਪੀ. ਪਟਿਆਲਾ ਡਾਕਟਰ ਨਾਨਕ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪੂਰੇ ਮਾਮਲ ਵਿਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਪਟਿਆਲਾ ਵਿਚ ਪਿਛਲੇ ਦੋ ਸਾਲਾਂ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਅਤੇ ਇਹ ਕਿਰਾਏ ਦੇ ਮਕਾਨ ਵਿਚ ਰਹਿ ਕੇ ਮਗਰੋਂ ਵਾਰਦਾਤਾਂ ਕਰਦੇ ਸਨ।
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਥਾਣਾ ਸਿਵਲ ਲਾਈਨ ਪਟਿਆਲਾ ਦੇ ਤਿੰਨ ਮੁਕੱਦਮੇ ,ਥਾਣਾ ਲਹੌਰੀ ਗੇਟ ਪਟਿਆਲਾ ਦੇ ਤਿੰਨ ਮੁਕੱਦਮੇ ਅਤੇ ਥਾਣਾ ਕੋਤਵਾਲੀ ਪਟਿਆਲਾ ਦੇ ਦੋ ਮੁਕੱਦਮੇ ਟਰੇਸ ਹੋ ਗਏ ਹਨ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।