ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਡੀਜੀਪੀ ਪ੍ਰਬੋਧ ਕੁਮਾਰ ਨੂੰ ਇਸ ਮਾਮਲੇ ਵਿੱਚ ਜਾਂਚ ਅੱਗੇ ਜਾਰੀ ਰੱਖਣੀ ਪਵੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਹੁਣ ਤੱਕ ਪ੍ਰਬੋਧ ਕੁਮਾਰ ਨੇ ਸ਼ਾਨਦਾਰ ਜਾਂਚ ਕੀਤੀ ਹੈ ਅਤੇ ਸਿਰਫ਼ ਚਾਰ-ਪੰਜ ਮਹੀਨਿਆਂ ਵਿੱਚ ਮਾਮਲੇ ਦੇ ਮਹੱਤਵਪੂਰਨ ਪਹਿਲੂਆਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਬਣਾਈ ਗਈ ਕਮੇਟੀ ‘ਤੇ ਸਵਾਲ ਉਠਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਕਮੇਟੀ ਨੇ ਨੌਂ ਮਹੀਨਿਆਂ ਵਿੱਚ ਕੋਈ ਮਹੱਤਵਪੂਰਨ ਕੰਮ ਨਹੀਂ ਕੀਤਾ।
Punjab News : ਜੇਲ੍ਹ ‘ਚ ਇੰਟਰਵਿਊ ਮਾਮਲੇ ਦੀ ਡੀਜੀਪੀ ਪ੍ਰਬੋਧ ਕੁਮਾਰ ਜਾਰੀ ਰੱਖਣਗੇ ਜਾਂਚ, ਹਾਈ ਕੋਰਟ ਨੇ ਦਿੱਤੇ ਨਿਰਦੇਸ਼
