ਨਵੀਂ ਦਿੱਲੀ : ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਮੁਨਾ ਦੇ ਜ਼ਹਿਰੀਲੇ ਪਾਣੀ ਦੇ ਮੁੱਦੇ ‘ਤੇ ਚੋਣ ਕਮਿਸ਼ਨ ਕੋਲ ਗਏ। ਕੇਜਰੀਵਾਲ ਨੇ ਯਮੁਨਾ ਵਿਚ ਜ਼ਹਿਰੀਲਾ ਪਾਣੀ ਆਉਣ ਦੇ ਮੁੱਦੇ ‘ਤੇ ਚੋਣ ਕਮਿਸ਼ਨ ਨੂੰ ਜਵਾਬ ਦਿੱਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵੀ ਕੇਜਰੀਵਾਲ ਨਾਲ ਮੌਜੂਦ ਸਨ।
ਯਮੁਨਾ ਦੇ ਪਾਣੀ ਵਿਵਾਦ ‘ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਆਤਿਸ਼ੀ ਅਤੇ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਹ ਮੁੱਦਾ ਉਠਾਇਆ ਤੇ ਉਨ੍ਹਾਂ ਨੂੰ ਦਖਲ ਦੇਣ ਲਈ ਕਿਹਾ ਪਰ ਚੋਣ ਕਮਿਸ਼ਨ ਨੇ ਕੋਈ ਕਾਰਵਾਈ ਨਹੀਂ ਕੀਤੀ।’