ਜਲੰਧਰ, ਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਚੋਮੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰੀਬ ਸਵੇਰੇ ਕਰੀਬ 6 ਵਜੇ ਪਿੰਡ ਦੀ ਕਰੀਬ 55 ਸਾਲਾਂ ਔਰਤ ਵੱਲੋ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਤੇ ਹਾਜ਼ਰ ਗ੍ਰੰਥੀ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਪਿੰਡ ਵਾਸੀਆਂ ਵੱਲੋਂ ਔਰਤ ਨੂੰ ਕਾਬੂ ਕਰਦਿਆਂ ਪੁਲੀਸ ਦੇ ਹਵਾਲੇ ਕੀਤਾ ਗਿਆ। ਇਸ ਬੇਅਦਬੀ ਦੀ ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ ਹੈ। ਪੁਲੀਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਚ ਸ਼ੁਰੂ ਕਰ ਦਿੱਤੀ ਹੈ।
Punjab News: ਪਿੰਡ ਚੋਮੋ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼
