ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਸ਼ੁਰੂ ਕੀਤਾ ਹੈ।। ਵਿੱਤ ਮੰਤਰੀ ਵਜੋਂ ਨਿਰਮਲਾ ਸੀਤਾਰਮਨ ਲਗਾਤਾਰ ਅੱਠਵੀਂ ਵਾਰ ਸੰਸਦ ਵਿੱਚ ਬਜਟ ਪੇਸ਼ ਕਰੇਗੀ। ਬਜਟ ਸੈਸ਼ਨ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਪੇਸ਼ ਕੀਤਾ। ਅੱਜ ਦੇ ਬਜਟ ਵਿੱਚ ਆਮ ਆਦਮੀ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਵਿੱਤ ਮੰਤਰੀ ਨੇ ਬਜਟ ਵਿੱਚ ਕਿਸਾਨਾਂ ਲਈ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦਾ ਐਲਾਨ ਕੀਤਾ ਹੈ। ਨਾਲ ਹੀ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ।
ਧਨ ਧਾਨਿਯਾ ਯੋਜਨਾ ਦਾ ਵਿਸਥਾਰ ਕੀਤਾ ਜਾਵੇਗਾ: ਵਿੱਤ ਮੰਤਰੀ
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦਾ ਵਿਸਥਾਰ ਕੀਤਾ ਜਾਵੇਗਾ। ਫਸਲੀ ਵਿਭਿੰਨਤਾ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਨਾਲ ਖੇਤੀ ਉਤਪਾਦਕਤਾ ਵਧੇਗੀ, ਜਿਸ ਨਾਲ 7.5 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ।