ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।