ਭਾਰਤ ਅਤੇ ਇੰਗਲੈਂਡ ਵਿਚਾਲੇ ਸੀਰੀਜ਼ ਦਾ ਦੂਜਾ ਵਨਡੇ ਮੈਚ 9 ਫਰਵਰੀ ਨੂੰ ਕਟਕ ਦੇ ਬਾਰਾਬਤੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਪਰ ਇਸ ਤੋਂ ਪਹਿਲਾਂ ਅੱਜ ਟਿਕਟ ਕਾਊਂਟਰ ‘ਤੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਹਜ਼ਾਰਾਂ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਭੀੜ ਇੰਨੀ ਵਧ ਗਈ ਕਿ ਭਗਦੜ ਵਰਗੀ ਸਥਿਤੀ ਬਣ ਗਈ। ਕੁਝ ਲੋਕ ਬੇਹੋਸ਼ ਹੋ ਗਏ। ਕਈ ਲੋਕ ਜ਼ਖ਼ਮੀ ਹੋ ਗਏ। ਟਿਕਟਾਂ ਖਰੀਦਣ ਆਏ ਲੋਕਾਂ ਨੇ ਦੋਸ਼ ਲਾਇਆ ਹੈ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਅਜਿਹੀ ਸਥਿਤੀ ਪੈਦਾ ਹੋਈ ਹੈ।