Punjab News: ਗੈਂਗਸਟਰ ਸਾਗਰ ਦੇ ਰਿਸ਼ਤੇਦਾਰਾਂ ਵੱਲੋਂ ਲੁਧਿਆਣਾ ’ਚ ਹਾਈਵੇਅ ਜਾਮ

ਲੁਧਿਆਣਾ, ਸੰਗਰੂਰ ਜੇਲ੍ਹ ’ਚ ਬੰਦ ਗੈਂਗਸਟਰ ਸਾਗਰ ਨਿਊਟਨ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਬੁੱਧਵਾਰ ਨੂੰ ਲੁਧਿਆਣਾ ’ਚ ਹਾਈਵੇਅ ‘ਤੇ ਜਾਮ ਕਰਦਿਆਂ ਦਾਅਵਾ ਕੀਤਾ ਕਿ ਉਸ ਦੀ ਰਹੱਸਮਈ ਹਾਲਾਤਾਂ ’ਚ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸਾਗਰ ਦੀ ਮੰਗਲਵਾਰ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਮੌਤ ਹੋ ਗਈ ਸੀ।
ਪਰਿਵਾਰ ਨੇ ਲਾਸ਼ ਨੂੰ ਫਿਰੋਜ਼ਪੁਰ ਰੋਡ ’ਤੇ ਰੱਖ ਕੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਉਹ ਉਦੋਂ ਤੱਕ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਸਰਕਾਰ ਉਸਦੀ(ਸਾਗਰ) ਮੌਤ ਲਈ ਜ਼ਿੰਮੇਵਾਰ ਜੇਲ੍ਹ ਅਧਿਕਾਰੀਆਂ ਵਿਰੁੱਧ ਕਾਰਵਾਈ ਨਹੀਂ ਕਰਦੀ। ਇਸ ਦੌਰਾਨ ਸੜਕ ’ਤੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ।

ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਸਾਗਰ ਜਨਵਰੀ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ੀ ਲਈ ਆਇਆ ਤਾਂ ਉਹ ਤੰਦਰੁਸਤ ਸੀ। ਉਨ੍ਹਾਂ ਕਿਹਾ ਕਿ ਪੁਲੀਸ ਦਾ ਦਾਅਵਾ, ਕਿ ਸਾਗਰ ਨੂੰ ਸ਼ੂਗਰ ਦਾ ਗੰਭੀਰ ਦੌਰਾ ਪਿਆ ਸੀ ਅਤੇ ਉਸ ਤੋਂ ਬਾਅਦ ਗੁਰਦੇ ਫੇਲ ਹੋ ਗਏ ਸਨ, ਇਹ ਸਰਾਸਰ ਝੂਠ ਹੈ।

ਗੌਰਤਲਬ ਹੈ ਕਿ ਪਿਛਲੇ ਸਾਲ ਅਗਸਤ ਵਿੱਚ ਲੁਧਿਆਣਾ ਪੁਲੀਸ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਆਖਰਕਾਰ ਨਿਊਟਨ ਨੂੰ ਬਿਜਨੌਰ(ਯੂਪੀ) ਵਿੱਚ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਸੀ। ਇਹ ਗੈਂਗਸਟਰ ਕਤਲ, ਡਕੈਤੀ, ਚੋਰੀ ਅਤੇ ਨਸ਼ਾ ਤਸਕਰੀ ਸਮੇਤ 18 ਕੇਸਾਂ ਦਾ ਸਾਹਮਣਾ ਵਿਚ ਨਾਮਜਦ ਸੀ।

Leave a Reply

Your email address will not be published. Required fields are marked *