Bomb Threat : ਦਿੱਲੀ NCR ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਈ-ਮੇਲ ਤੋਂ ਬਆਦ ਦਹਿਸ਼ਤ ਦਾ ਮਾਹੌਲ

ਨਵੀਂ ਦਿੱਲੀ : ਇੱਕ ਵਾਰ ਫਿਰ ਦਿੱਲੀ-ਐਨਸੀਆਰ ਦੇ ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਧਮਕੀ ਭਰੀ ਈਮੇਲ ਦੇਖ ਕੇ ਸਕੂਲ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ
ਦੱਸਿਆ ਗਿਆ ਕਿ ਦਿੱਲੀ ਅਤੇ ਨੋਇਡਾ ਦੇ ਸਕੂਲਾਂ ਨੂੰ ਨਵੇਂ ਧਮਕੀ ਭਰੇ ਸੁਨੇਹੇ ਮਿਲੇ ਹਨ। ਇਸ ਦੌਰਾਨ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਕੀ ਕਿਸਨੇ ਭੇਜੀ ਹੈ। ਪੁਲਿਸ ਜਾਂਚ ਵਿੱਚ ਰੁੱਝੀ ਹੋਈ ਹੈ।

ਪੂਰਬੀ ਜ਼ਿਲ੍ਹੇ ਦਾ ਬੰਬ ਨਿਰੋਧਕ ਦਸਤਾ ਐਸਐਚਓ ਪਾਂਡਵ ਨਗਰ ਅਤੇ ਥਾਣਾ ਸਟਾਫ਼ ਦੇ ਨਾਲ ਸਕੂਲ ਪਹੁੰਚਿਆ। ਇਸ ਦੌਰਾਨ, ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਸਕੂਲ ਦੇ ਅਹਾਤੇ ਦੀ ਤਲਾਸ਼ੀ ਲਈ ਗਈ ਹੈ।

ਦੂਜੇ ਪਾਸੇ, ਨੋਇਡਾ ਦੇ ਐਕਸਪ੍ਰੈਸਵੇਅ ਥਾਣਾ ਖੇਤਰ ਦੇ ਸੈਕਟਰ 168 ਵਿੱਚ ਸਥਿਤ ਸ਼ਿਵ ਨਾਦਰ ਸਕੂਲ ਨੂੰ ਇੱਕ ਧਮਕੀ ਭਰਿਆ ਈ-ਮੇਲ ਮਿਲਿਆ ਹੈ। ਪੁਲਿਸ ਜਾਂਚ ਵਿੱਚ ਕੁਝ ਵੀ ਨਹੀਂ ਮਿਲਿਆ ਅਤੇ ਈਮੇਲ ਜਾਅਲੀ ਪਾਈ ਗਈ।

ਪੁਲਿਸ ਦੇ ਅਨੁਸਾਰ, ਸ਼ਿਵ ਨਾਦਰ ਸਕੂਲ ਵਿੱਚ ਸਪੈਮ ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ‘ਤੇ, ਐਕਸਪ੍ਰੈਸਵੇਅ ਪੁਲਿਸ ਟੀਮ, ਬੰਬ ਸਕੁਐਡ, ਫਾਇਰ ਬ੍ਰਿਗੇਡ, ਡੌਗ ਸਕੁਐਡ ਅਤੇ ਬੀਡੀਡੀਐਸ ਟੀਮ ਤੁਰੰਤ ਸਾਰੀਆਂ ਥਾਵਾਂ ‘ਤੇ ਜਾਂਚ ਕਰ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਸਾਈਬਰ ਟੀਮ ਵੱਲੋਂ ਈ-ਮੇਲ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਅਤੇ ਸੰਜਮ ਬਣਾਈ ਰੱਖਣ।

Leave a Reply

Your email address will not be published. Required fields are marked *