ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਇੱਕ ਮਾਮਲੇ ਵਿੱਚ ਫੈਸਲਾ ਮੁਲਤਵੀ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ਵਿੱਚ ਫੈਸਲਾ ਸੁਣਾਉਣ ਲਈ 12 ਫਰਵਰੀ ਦੀ ਤਰੀਕ ਤੈਅ ਕੀਤੀ ਹੈ।
ਇਹ ਮਾਮਲਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਤਾ-ਪੁੱਤਰ ਦੇ ਕਤਲ ਨਾਲ ਸਬੰਧਤ ਹੈ। ਸੱਜਣ ਕੁਮਾਰ ਦਿੱਲੀ ਕੈਂਟ ਵਿੱਚ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਹੋਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
1984 Sikh Riots : ਸਾਬਕਾ ਕਾਂਗਰਸੀ MP ਸੱਜਣ ਕੁਮਾਰ ਵਿਰੁੱਧ ਦੰਗਾ ਮਾਮਲੇ ਦਾ ਫੈਸਲਾ ਟਲਿਆ
