ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅਹਿਮ ਮਤਾ ਪਾਸ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿਚ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕੀਤਾ ਗਿਆ ਹੈ।
ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਕਾਰਜਕਾਰੀ ਤੌਰ ‘ਤੇ ਸੇਵਾਵਾਂ ਉਥੋਂ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੌਂਪੀਆਂ ਗਈਆਂ ਹਨ।