ਮਲੌਦ, ਥਾਣਾ ਮਲੌਦ ਦੀ ਪੁਲੀਸ ਵੱਲੋਂ ਐੱਸਐਸਪੀ ਖੰਨਾ ਅਸ਼ਵਨੀ ਗੋਟਿਆਲ ਅਤੇ ਡੀਐਸਪੀ ਪਾਇਲ ਦੀਪਕ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ 22 ਗ੍ਰਾਮ ਚਿੱਟੇ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਸੋਹਣ ਸਿੰਘ ਜਲਾਜਣ, ਥਾਣੇਦਾਰ ਬਲਜਿੰਦਰ ਸਿੰਘ ਅਤੇ ਪੁਲੀਸ ਪਾਰਟੀ ਵੱਲੋਂ ਸਿਆੜ੍ਹ ਬਿਜਲੀ ਗਰਿੱਡ ਨਜ਼ਦੀਕ ਲਗਾਏ ਨਾਕੇ ਦੌਰਾਨ ਰਾਤ ਕਰੀਬ 9.30 ਵਜੇ ਆਈ-20 ਕਾਰ ਵਿੱਚੋਂ 2 ਨੌਜਵਾਨਾਂ ਤੋਂ 22 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ ਹੈ।
ਕਥਿਤ ਤੌਰ ’ਤੇ ਦੋਸ਼ੀਆਂ ਦੀ ਪਹਿਚਾਣ ਗੁਰਪਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਧੌਲ ਖੁਰਦ ਅਤੇ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਕੂਹਲੀ ਕਲਾਂ ਵੱਜੋਂ ਹੋਈ ਹੈ ਜਿੰਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ਼ ਕੀਤਾ ਗਿਆ ਹੈ।