ਜਲੰਧਰ, ਕਮਿਸ਼ਨਰੇਟ ਪੁਲੀਸ ਨੇ 310 ਗ੍ਰਾਮ ਹੈਰੋਇਨ ਸਮੇਤ ਪਤੀ ਪਤਨੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜੰਡਿਆਲਾ ਤੋਂ ਫਗਵਾੜਾ ਰੋਡ ‘ਤੇ ਚੈਕਿੰਗ ਦੌਰਾਨ ਪੁਲੀਸ ਨੂੰ ਇੱਕ ਜੋੜੇ ਦੀ ਸ਼ੱਕੀ ਹਰਕਤ ਦੇਖੀ ਗਈ। ਜਿਸ ਉਪਰੰਤ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਪੁਲੀਸ ਨੇ 310 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਬੁੱਲਾ ਪੁੱਤਰ ਅਮਰੀਕ ਸਿੰਘ ਅਤੇ ਹਰਪ੍ਰੀਤ ਕੌਰ ਉਰਫ਼ ਪ੍ਰੀਤੀ ਦੋਵੇਂ ਵਾਸੀ ਪਿੰਡ ਲਖਨਪਾਲ ਸਦਰ ਜਲੰਧਰ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਜਲੰਧਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Punjab News: 310 ਗ੍ਰਾਮ ਹੈਰੋਇਨ ਸਮੇਤ ਪਤੀ ਪਤਨੀ ਕਾਬੂ
