ਮੁੰਬਈ : ਪ੍ਰਧਾਨ ਮੰਤਰੀ ਫਰਾਂਸ ਦੇ ਦੌਰੇ ‘ਤੇ ਹਨ, ਜਿਸ ਤੋਂ ਬਾਅਦ ਉਹ ਅਮਰੀਕਾ ਜਾ ਰਹੇ ਹਨ। ਹੁਣ ਪੀਐਮ ਦੇ ਜਹਾਜ਼ ਨੂੰ ਉਨ੍ਹਾਂ ਦੇ ਦੋ ਦਿਨਾ ਅਮਰੀਕਾ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ, 11 ਫਰਵਰੀ ਨੂੰ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਅੱਤਵਾਦੀ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੋਰ ਏਜੰਸੀਆਂ ਨੂੰ ਸੂਚਿਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ‘ਚ ਕਿਹਾ, ‘ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰੀ ਕਾਲ ਕਰਨ ਵਾਲੇ ਵਿਅਕਤੀ ਨੂੰ ਚੇਂਬੂਰ ਇਲਾਕੇ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ।