ਨਵੀਂ ਦਿੱਲੀ: 1984 ਦੇ ਸਿੱਖ ਦੰਗਿਆਂ ਦੇ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਸੱਜਣ ਕੁਮਾਰ ਨੂੰ ਦੋ ਲੋਕਾਂ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਹੈ।
ਦੱਸ ਦੇਈਏ ਕਿ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਹੀ ਦੋਸ਼ੀ ਬਣਾਇਆ ਗਿਆ ਸੀ।
ਸੱਜਣ ਕੁਮਾਰ ਨੂੰ ਫੈਸਲਾ ਸੁਣਾਉਣ ਲਈ ਤਿਹਾੜ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਭਾਵੇਂ ਪੰਜਾਬੀ ਬਾਗ ਥਾਣੇ ਦੀ ਪੁਲਿਸ ਨੇ ਪਹਿਲਾਂ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ।
ਸੱਜਣ ਕੁਮਾਰ ਇਸ ਸਮੇਂ ਦਿੱਲੀ ਕੈਂਟ ਵਿੱਚ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।