ਨਵੀਂ ਦਿੱਲੀ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨ ਪੰਜਾਬ ਦੇ ਵਿਧਾਇਕਾਂ, ਮੰਤਰੀਆਂ ਅਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਸੂਬੇ ਵਿੱਚ ਸਭ ਕੁਝ ਠੀਕ ਨਹੀਂ ਹੈ, ਜਿੱਥੇ ਹਾਲ ਹੀ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕੇਜਰੀਵਾਲ ਦਾ ਵਿਰੋਧ ਹੈ।
ਏਐਨਆਈ ਨਾਲ ਗੱਲ ਕਰਦਿਆਂ ਭਾਜਪਾ ਆਗੂ ਨੇ ਦੱਸਿਆ ਕਿ ਦਿੱਲੀ ਵਿੱਚ ਮੀਟਿੰਗ ਲਈ ਬੁਲਾਏ ਗਏ 94 ਵਿਧਾਇਕਾਂ ਵਿੱਚੋਂ ਚਾਰ ਨਹੀਂ ਆਏ। ਆਰਪੀ ਸਿੰਘ ਨੇ ਕਿਹਾ, ‘‘ਇਹ ਬਿਲਕੁਲ ਸਪੱਸ਼ਟ ਹੈ ਕਿ ਪੰਜਾਬ ਵਿੱਚ ਸਭ ਕੁਝ ਠੀਕ ਨਹੀਂ ਹੈ। ਖਾਸ ਤੌਰ ’ਤੇ ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿੱਚ ਚੋਣ ਹਾਰਨ ਤੋਂ ਬਾਅਦ ਲੋਕਾਂ ਵਿੱਚ ਰੋਸ ਹੈ। ਮੀਟਿੰਗ ਵਿੱਚ 94 ਵਿਧਾਇਕਾਂ ਨੂੰ ਬੁਲਾਇਆ ਗਿਆ ਸੀ ਪਰ ਚਾਰ ਵਿਧਾਇਕ ਮੀਟਿੰਗ ਵਿੱਚ ਨਹੀਂ ਆਏ। ਇੱਕ ਵਿਧਾਇਕ ਨੇ ਖੁੱਲ੍ਹ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।’’