ਦੱਖਣੀ ਦਿੱਲੀ : ਓਖਲਾ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਸਨੇ ਨਵੀਂ ਐਫਆਈਆਰ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
ਅਦਾਲਤ ਅੱਜ ਇਸ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ। ‘ਆਪ’ ਵਿਧਾਇਕ ਨੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਹੈ, ਇਹ ਦਾਅਵਾ ਕਰਦੇ ਹੋਏ ਕਿ ਉਨ੍ਹਾਂ ਵਿਰੁੱਧ ਦੋਸ਼ ਝੂਠੇ ਹਨ।
Amanatullah Khan Case : ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਪਹੁੰਚੇ ਅਮਾਨਤੁੱਲਾ ਖ਼ਾਨ, Anticipatory Bail ਕੀਤੀ ਦਾਇਰ
