ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬੁੱਧਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਕੀਰਤ ਕੌਰ ਦਾ ਵਿਆਹ ਨਵੀਂ ਦਿੱਲੀ ਵਿਖੇ ਸੁਖਬੀਰ ਬਾਦਲ ਦੇ ਘਰ ‘ਤੇ ਐਨਆਰਆਈ ਕਾਰੋਬਾਰੀ ਤੇਜਵੀਰ ਸਿੰਘ ਨਾਲ ਹੋਇਆ।
ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ। ਇਨ੍ਹਾਂ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਪਿਊਸ਼ ਗੋਇਲ ਅਤੇ ਅਨੁਪ੍ਰਿਆ ਪਟੇਲ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਰਵੀ ਸ਼ੰਕਰ ਪ੍ਰਸਾਦ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਅਧਿਆਤਮਿਕ ਗੁਰੂ ਸ੍ਰੀ ਸ਼੍ਰੀ ਰਵੀ ਸ਼ੰਕਰ, ਪਟਿਆਲਾ ਦੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਅਭੈ ਚੌਟਾਲਾ ਅਤੇ ਨਰੇਸ਼ ਗੁਜਰਾਲ ਸ਼ਾਮਲ ਸਨ।