ਰਾਜਪੁਰਾ : ਸ਼ੰਭੂ ਬਾਰਡਰ ਤੇ ਕਿਸਾਨ ਮਹਾ ਪੰਚਾਇਤ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੇ ਕਾਫ਼ਲਿਆਂ ਦੇ ਨਾਲ ਪੁੱਜ ਰਹੀਆਂ ਹਨ। ਇਸ ਦੌਰਾਨ ਬਾਰਡਰ ਤੋਂ ਪਹਿਲਾਂ ਕੁਝ ਕਿਸਾਨਾਂ ਦੇ ਜੱਥੇ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਤਾਂ ਕਿਸਾਨਾਂ ਨੇ ਪੁਲਿਸ ਦਾ ਵਿਰੋਧ ਕਰਦਿਆਂ ਪੁਲਿਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਵੱਲੋਂ ਉਹਨਾਂ ਨੂੰ ਮਹਾਂਪੰਚਾਇਤ ਵਿੱਚ ਜਾਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਉਹ ਕਿਸੇ ਵੀ ਸੂਰਤ ਵਿੱਚ ਰੁਕਣ ਵਾਲੇ ਨਹੀਂ ਹਨ। ਦੂਸਰੇ ਪਾਸੇ ਸ਼ੰਭੂ ਬਾਰਡਰ ਤੇ ਪੁੱਜ ਰਹੇ ਕਿਸਾਨਾਂ ਨੂੰ ਸਰਵਣ ਸਿੰਘ ਪੰਧੇਰ ਵੱਲੋ ਸ਼ਾਂਤੀ ਪੂਰਵਕ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਅਤੇ ਡੇਕੋਰਮ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।
ਸ਼ੰਭੂ ਬਾਰਡਰ ‘ਤੇ ਮਹਾਂਪੰਚਾਇਤ
