ਚੰਡੀਗੜ੍ਹ, ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਨੇੜੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਇੱਕ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਅਤੇ ਪੰਜਾਬ ਪੁਲੀਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਜਵਾਨਾਂ ਨੇ ਪਿੰਡ ਛੋਟਾ ਫਤਿਹਵਾਲ ਨੇੜੇ ਦੋਵਾਂ ਨੂੰ ਕਾਬੂ ਕੀਤਾ। ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦਾ ਭਾਰ ਕੁੱਲ 1.1 ਕਿਲੋਗ੍ਰਾਮ ਹੈ। ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਸਾਰੰਗ ਦੇਵ ਪਿੰਡ ਦੇ ਵਸਨੀਕ ਹਨ। ਅਧਿਕਾਰੀ ਨੇ ਦੱਸਿਆ ਕਿ ਉਹ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਿੱਚ ਸ਼ਾਮਲ ਸਨ।
Punjab News: ਅੰਮ੍ਰਿਤਸਰ: ਹੈਰੋਇਨ ਸਮੇਤ ਦੋ ਤਸਕਰ ਕਾਬੂ
