ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ

Capture/nawanpunjab.com

ਕਪੂਰਥਲਾ, 23 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹੁੰਚੇ। ਇਥੇ ਉਨ੍ਹਾਂ ਨੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸਾਹਿਬ ਦੇ ਨਾਂ ’ਤੇ ਬਣਾਉਣ ਵਾਲੇ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਸਮਾਗਮ ਨੂੰ ਚਾਰ ਚੰਦ ਲਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਵੀ ਕੋਈ ਕਸਰ ਬਾਕੀ ਛੱਡਣ ’ਚ ਪਿੱਛੇ ਨਹੀਂ ਹਟੇ। ਦਰਅਸਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਗਏ ਭੰਗੜੇ ਦੌਰਾਨ ਆਪਣੇ-ਆਪ ਨੂੰ ਰੋਕ ਨਾ ਸਕੇ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਸਾਈ ਕਰਦੇ ਹੋਏ ਭੰਗੜਾ ਪਾਉਂਦੇ ਹੋਏ ਵਿਖੇ। ਚਰਨਜੀਤ ਸਿੰਘ ਚੰਨੀ ਨੇ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਦੌਰਾਨ ਵਿਦਿਆਰਥੀਆਂ ਦਾ ਹੌਂਸਲਾ ਵਧਾਉਣ ਲਈ ਲੋਕ ਨਾਚ ’ਚ ਹਿੱਸਾ ਲਿਆ ਅਤੇ ਖ਼ੁਦ ਭੰਗੜਾ ਪਾਇਆ। ਮੁੱਖ ਮੰਤਰੀ ਨੂੰ ਭੰਗੜਾ ਪਾਉਂਦੇ ਵੇਖ ਹਰ ਕੋਈ ਹੈਰਾਨ ਰਹਿ ਗਿਆ। ਇਸ ਭੰਗੜੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਸੰਬੋਧਨ ਕਰਦਿਆਂ ਦੋਆਬਾ ਖੇਤਰ ਦੇ ਵਿਕਾਸ ਲਈ ਅਤੇ ਵਿਸ਼ੇਸ਼ ਕਰਕੇ ਉੱਚੇਰੀ ਸਿੱਖਿਆ ਲਈ ਅਹਿਮ ਐਲਾਨ ਕੀਤੇ। ਉਨ੍ਹਾਂ ਕਪੂਰਥਲਾ ਵਿਖੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਸਹਿਯੋਗ ਨਾਲ ਮੈਨੇਜਮੈਟ ਕਾਲਜ ਸਥਾਪਿਤ ਕਰਨ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਮੈਡੀਕਲ ਕਾਲਜ ਕਪੂਰਥਲਾ ਨੀਂਹ ਪੱਥਰ ਜਲਦ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਵਿਖੇ ਆਈ. ਟੀ. ਆਈ. ਦੀ ਸਥਾਪਨਾ ਅਤੇ ਭੁਲੱਥ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਆਈ. ਟੀ. ਆਈ. ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਕਪੂਰਥਲਾ ਸ਼ਹਿਰ ਨੂੰ ਵਿਸ਼ੇਸ਼ ਤੌਰ ‘ਤੇ 10 ਕਰੋੜ ਰੁਪਏ ਵਿਕਾਸ ਕਾਰਜ਼ਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਾਈ ਟੈਨਸ਼ਨ ਤਾਰਾਂ ਹਟਾਉਣ ਲਈ ਵੀ 4 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੌਥਾ ਦਰਜਾ ਕਰਮਚਾਰੀਆਂ ਦੀ ਭਰਤੀ ਰੈਗੁਲਰ ਹੋਵੇਗੀ ਅਤੇ ਉਨ੍ਹਾਂ ਨੂੰ ਠੇਕੇ ‘ਤੇ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਦੇ ਖ਼ਾਤਮੇ ਲਈ ਮੁਹਰੇ ਆਉਣ।

Leave a Reply

Your email address will not be published. Required fields are marked *