ਨੈਸ਼ਨਲ ਡੈਸਕ- ਉੱਤਰ ਭਾਰਤ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਹੋਣ ਜਾ ਰਿਹਾ ਹੈ। 18 ਤੋਂ 21 ਫਰਵਰੀ ਦਰਮਿਆਨ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਕਈ ਸੂਬਿਆਂ ਵਿਚ ਤੇਜ਼ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਉੱਤਰਾਖੰਡ, ਹਿਮਾਚਲ, ਜੰਮੂ-ਕਸ਼ਮੀਰ, ਦਿੱਲੀ-NCR ਦੇ ਕੁਝ ਹਿੱਸਿਆਂ ਵਿਚ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਮੁਤਾਬਕ 18 ਤੋਂ 21 ਫਰਵਰੀ ਤੱਕ ਪਹਾੜੀ ਸੂਬਿਆਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਇਲਾਕਿਆਂ ਵਿਚ ਮੋਹਲੇਧਾਰ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਸੂਬਿਆਂ ‘ਚ ਮੋਹਲੇਧਾਰ ਮੀਂਹ ਦਾ ਅਲਰਟ
