ਕਟੜਾ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਪੂਜਾ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਧਨਖੜ ਇੱਥੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਦੇ 10ਵੇਂ ਡਿਗਰੀ ਵੰਡ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਇਕ ਦਿਨ ਦੇ ਦੌਰੇ ‘ਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਧਨਖੜ ਡਿਗਰੀ ਵੰਡ ਸਮਾਰੋਹ ‘ਚ ਸ਼ਾਮਲ ਹੋਣ ਤੋਂ ਬਾਅਦ ਦੁਪਹਿਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਨਾਲ ਮੰਦਰ ਪਹੁੰਚੇ ਅਤੇ ਉੱਥੇ ਪੂਜਾ ਕੀਤੀ।
ਉੱਪ ਰਾਸ਼ਟਰਪਤੀ ਧਨਖੜ ਨੇ ਵੈਸ਼ਨੋ ਦੇਵੀ ਮੰਦਰ ‘ਚ ਕੀਤੀ ਪੂਜਾ
