ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ।
ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੱਤ ਮੈਂਬਰੀ ਕਮੇਟੀ ਵਿੱਚੋਂ ਹਟਾਇਆ ਜਾਵੇ। ਉਨ੍ਹਾਂ ਆਪਣਾ ਅਸਤੀਫਾ ਅੰਤ੍ਰਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ।